04 Nov, 2024 Indian News Analysis with Pritam Singh Rupal
Manage episode 448399255 series 3474043
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਐਲਾਨ ਕੀਤਾ ਕਿ ਜੇਕਰ ਭਾਜਪਾ ਝਾਰਖੰਡ ਵਿੱਚ ਸੱਤਾ ’ਚ ਆਈ ਤਾਂ ਸੂਬੇ ਵਿੱਚ ਸਾਂਝਾ ਸਿਵਲ ਕੋਡ (ਯੂਸੀਸੀ) ਲਾਗੂ ਕੀਤੀ ਜਾਵੇਗੀ ਪਰ ਜਨਜਾਤੀ ਭਾਈਚਾਰਿਆਂ ਨੂੰ ਇਸ ਦੇ ਦਾਇਰੇ ਤੋਂ ਬਾਹਰ ਰੱਖਿਆ ਜਾਵੇਗਾ। ਸ਼ਾਹ ਨੇ ਝਾਰਖੰਡ ਵਿੱਚ ਆਗਾਮੀ ਵਿਧਾਨ ਸਭਾ ਚੋਣਾਂ ਲਈ ਭਾਜਪਾ ਦਾ ਚੋਣ ਮੈਨੀਫੈਸਟੋ ‘ਸੰਕਲਪ ਪੱਤਰ’ ਜਾਰੀ ਕਰਦੇ ਹੋਏ ਐਲਾਨ ਕੀਤਾ ਕਿ ਸੂਬੇ ਵਿੱਚ ਉਦਯੋਗਾਂ ਤੇ ਖਦਾਨਾਂ ਕਰ ਕੇ ਉੱਜੜੇ ਹੋਏ ਲੋਕਾਂ ਦਾ ਪੁਨਰਵਾਸ ਯਕੀਨੀ ਬਣਾਉਣ ਲਈ ਵਿਸਥਾਪਨ ਕਮਿਸ਼ਨ ਦਾ ਗਠਨ ਕੀਤਾ ਜਾਵੇਗਾ। ਉਨ੍ਹਾਂ ਕਿਹਾ, ‘‘ਜੇਕਰ ਭਾਜਪਾ ਝਾਰਖੰਡ ਵਿੱਚ ਸੱਤਾ ’ਚ ਆਉਂਦੀ ਹੈ ਤਾਂ ਉਹ ‘ਸਰਨਾ ਧਰਮ ਕੋਡ’ ਦੇ ਮੁੱਦੇ ’ਤੇ ਵਿਚਾਰ ਕਰੇਗੀ ਅਤੇ ਉਚਿਤ ਫੈਸਲਾ ਲਵੇਗੀ। ਗ੍ਰਹਿ ਮੰਤਰੀ ਨੇ ਕਿਹਾ ਕਿ ਭਾਜਪਾ ਝਾਰਖੰਡ ਵਿੱਚ ਘੁਸਪੈਠੀਆਂ ਤੋਂ ਜ਼ਮੀਨ ਵਾਪਸ ਲੈਣ ਅਤੇ ਗੈਰ ਕਾਨੂੰਨੀ ਪਰਵਾਸੀਆਂ ਦੀ ਪਛਾਣ ਕਰ ਕੇ ਉਨ੍ਹਾਂ ਨੂੰ ਵਾਪਸ ਭੇਜੇਗੀ। ਉਨ੍ਹਾਂ ਦਾਅਵਾ ਕੀਤਾ ਕਿ ਗੈਰ ਕਾਨੂੰਨੀ ਪਰਵਾਸੀਆਂ ਤੋਂ ‘ਮਾਟੀ, ਬੇਟੀ, ਰੋਟੀ’ ਨੂੰ ਖ਼ਤਰਾ ਹੈ ਅਤੇ ਭਾਜਪਾ ਸਥਾਨਕ ਲੋਕਾਂ ਨੂੰ ਸੁਰੱਖਿਆ ਮੁਹੱਈਆ ਕਰੇਗੀ।
1003 एपिसोडस